#  info@theaonemedia.com



Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਮਿਹਨਤ ਲਿਆਈ ਰੰਗ, ਰਾਜਪਾਲ ਨੇ ਕੱਚੀਆਂ ਕਲੋਨੀਆਂ ਦੀ NOC ਸਬੰਧੀ ਬਣਾਏ ਕਾਨੂੰਨ ਨੂੰ ਦਿੱਤੀ ਮਨਜ਼ੂਰੀ !




2018 ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕੱਚੀਆਂ ਕਲੋਨੀਆਂ ਦਾ ਮਸਲਾ ਹੱਲ ਨਹੀਂ ਕੀਤਾ !

The Governor gave approval to the law regarding NOC of Colonies Punjab News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ।

ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਸਜ਼ਾ ਹੋਵੇਗੀ।

'ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024' 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ 'ਚ ਇਕ ਗੱਲ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਸਿਰਫ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।







Copyright © 2019-22 THEAONEMEDIA