ਸੁਰੱਖਿਆ ਬਲਾਂ ਦੀ ਅਤਿਵਾਦੀਆਂ ਨਾਲ ਮੁਠਭੇੜ ਜਾਰੀ, ਇਲਾਕੇ ਵਿਚ ਇੱਕ ਹੋਰ ਅਤਿਵਾਦੀ ਨੂੰ ਪਾਇਆ ਘੇਰਾ
2 terrorists killed in Poonch jammu kashmir News: ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅਤਿਵਾਦੀਆਂ ਵਿਰੁੱਧ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ। ਸੁਰੱਖਿਆ ਬਲਾਂ ਨੇ ਪੁੰਛ ਦੇ ਕਸਾਲੀਅਨ ਇਲਾਕੇ ਵਿੱਚ ਇੱਕ ਮੁਕਾਬਲੇ ਵਿੱਚ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ।
ਇਸ ਤੋਂ ਪਹਿਲਾਂ, ਵ੍ਹਾਈਟ ਨਾਈਟ ਕੋਰਪਸ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਸੁਰੱਖਿਆ ਬਲਾਂ ਨੇ ਪੁੰਛ ਸੈਕਟਰ ਦੇ ਵਾੜ ਵਾਲੇ ਖੇਤਰ ਵਿੱਚ ਦੋ ਲੋਕਾਂ ਦੀਆਂ ਸ਼ੱਕੀ ਗਤੀਵਿਧੀਆਂ ਵੇਖੀਆਂ। ਸੁਰੱਖਿਆ ਬਲਾਂ ਦੁਆਰਾ ਚੁਣੌਤੀ ਦਿੱਤੇ ਜਾਣ 'ਤੇ, ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫ਼ੌਜ ਜਵਾਬੀ ਕਾਰਵਾਈ ਕਰ ਰਹੀ ਹੈ ਅਤੇ ਕਾਰਵਾਈ ਜਾਰੀ ਹੈ।