#  info@theaonemedia.com



ਗੈਂਗਸਟਰ ਗੋਲਡੀ ਬਰਾੜ ਦੀ ਮਾਂ ਨੂੰ ਮਿਲੀ ਪੱਕੀ ਜ਼ਮਾਨਤ




26 ਜਨਵਰੀ ਤੋਂ ਜੇਲ੍ਹ ਚ ਬੰਦ ਸੀ ਪ੍ਰੀਤਪਾਲ ਕੌਰ

Gangster Goldie Brar's mother gets bail : ਜ਼ਿਲ੍ਹਾ ਤੇ ਸੈਸ਼ਨਜ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ 50 ਲੱਖ ਰੁਪਏ ਰੰਗਸਾਜ਼ੀ ਮੰਗਣ ਦੇ ਇਕ ਮੁਕਦਮੇ 'ਚੋਂ ਪੱਕੀ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਪ੍ਰੀਤਪਾਲ ਕੌਰ ਤੇ ਉਸਦਾ ਪਤੀ ਸ਼ਮਸ਼ੇਰ ਸਿੰਘ 26 ਜਨਵਰੀ 2026 ਤੋਂ ਜੇਲ੍ਹ 'ਚ ਬੰਦ ਸਨ। ਪ੍ਰੀਤਪਾਲ ਕੌਰ ਦੇ ਵਕੀਲ ਸੀਨੀਅਰ ਐਡਵੋਕੇਟ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਸਿਰਫ ਪ੍ਰੀਤਪਾਲ ਕੌਰ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਲਾਈ ਸੀ ਜਿਸਨੂੰ ਸਵੀਕਾਰ ਕਰਦਿਆਂ ਅਦਾਲਤ ਨੇ 60 ਹਜ਼ਾਰ ਦੇ ਬੇਲਥਾਂਡ ਨਾਲ ਪੱਕੀ ਜ਼ਮਾਨਤ ਦੇ ਹੁਕਮ ਦੇ ਦਿੱਤੇ ਹਨ। ਜਾਣਕਾਰੀ ਅਨੁਸਾਰ ਥਾਨਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ 3 ਦਸੰਬਰ 2024 ਨੂੰ ਲਾਗਲੇ ਪਿੰਡ ਦੇ ਇਕ ਅਧਿਆਪਕ ਵੱਲੋਂ  ਮੁਕੱਦਮਾ ਦਰਜ ਕਰਵਾਇਆ ਗਿਆ ਸੀ ਕਿ ਉਸਨੂੰ ਵਿਦੇਸ਼ੀ ਫੋਨ ਨੰਬਰ ਤੋਂ 50 ਲੱਖ ਰੁਪਏ ਦੀ ਰੰਗਸਾਜ਼ੀ ਦੇਣ ਦੀ ਤਿੰਨ ਵਾਰ ਧਮਕੀ ਆਈ ਹੈ, ਜਿਸ 'ਚ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ। ਉਸ ਵੇਲੇ ਪੁਲਿਸ ਨੇ ਇਹ ਮੁਕੱਦਮਾ ਅਣਪਛਾਤਿਆਂ ਖ਼ਿਲਾਫ਼ ਦਰਜ ਕੀਤਾ ਸੀ।

ਇਸ ਤੋਂ ਸਾਲ ਕੁ ਬਾਅਦ ਸ਼ਿਕਾਇਤ ਕਰਤਾ ਵੱਲੋਂ 25 ਜਨਵਰੀ 2026 ਨੂੰ ਥਾਣਾ ਸਦਰ ਦੀ ਪੁਲਿਸ ਨੂੰ ਸੂਚਿਤ ਕੀਤਾ ਕਿ ਉਸ ਪਾਸੋ ਫਿਰੋਤੀ ਮੰਗਣ ਤੇ ਧਮਕੀ ਦੇਣ ਵਾਲਾ ਵਿਅਕਤੀ ਸ਼ਮਸ਼ੇਰ ਸਿੰਘ ਹੈ ਜੋ ਕਿ ਗੈਂਗਸਟਰ ਗੋਲਡੀ ਬਰਾੜ ਦਾ ਪਿਤਾ ਹੈ। ਪੁਲਿਸ ਨੇ ਸ਼ਮਸ਼ੇਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਪਰ ਉਸ ਤੋਂ ਅਗਲੇ ਦਿਨ ਪੁਲਿਸ ਨੇ ਮੁੜ ਹੋਰ ਮੁਕੱਦਮਾ ਦਰਜ ਕਰਦਿਆਂ ਸ਼ਮਸ਼ੇਰ ਸਿੰਘ ਦੀ ਪਤਨੀ ਪ੍ਰੀਤਪਾਲ ਕੌਰ (ਮਾਤਾ ਗੋਲਡੀ ਬਰਾੜ) ਦੋਹਾਂ ਨੂੰ ਗ੍ਰਿਫ਼ਤਾਰ ਕਰਕੇ 26 ਜਨਵਰੀ 2026 ਅਦਾਲਤ 'ਚ ਪੇਸ਼ ਕਰ ਦਿੱਤਾ, ਜਿੱਥੇ ਅਦਾਲਤ ਨੇ ਦੋਹਾਂ ਨੂੰ ਜੇਲ੍ਹ ਭੇਜ ਦਿੱਤਾ।








Copyright © 2019-22 THEAONEMEDIA