#  info@theaonemedia.com



15 ਦਿਨ ਪਹਿਲਾਂ ਦੁਬਈ ਗਏ ਪੰਜਾਬੀ ਦੀ ਮੌਤ, ਲੁਧਿਆਣਾ ਦੇ ਪਿੰਡ ਢੋਲਣ ਨਾਲ ਸੀ ਸਬੰਧਿਤ !




ਮ੍ਰਿਤਕ ਪ੍ਰਦੀਪ ਸਿੰਘ ਦੇ ਦੋ ਭਰਾਵਾਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਲੁਧਿਆਣਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਨੇੜਲੇ ਪਿੰਡ ਢੋਲਣ ਦੇ 24 ਸਾਲਾ ਨੌਜਵਾਨ ਦੀ ਦੁਬਈ ਵਿਚ ਦਿਲ ਦੀ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਰੋਜ਼ੀ ਰੋਟੀ ਲਈ 15 ਦਿਨ ਪਹਿਲਾਂ ਹੀ ਦੁਬਈ ਗਿਆ ਸੀ। ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਪਰਿਵਾਰ ਦੇ ਜੀਆਂ ਦਾ ਰੋ-ਰੋ ਬੁਰਾ ਹਾਲ ਹੈ।  ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪੰਚ ਕਰਮਜੀਤ ਸਿੰਘ ਢੋਲਣ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸੀ ਤੇ ਘਰ ਦੇ ਹਾਲਾਤ ਸੁਧਾਰਨ ਲਈ 15 ਦਿਨ ਪਹਿਲਾਂ ਹੀ ਦੁਬਈ ਗਿਆ ਸੀ।

ਜਿਥੋਂ ਅਚਾਨਕ ਉਸ ਦੇ ਪਿਤਾ ਜਗਦੀਸ਼ ਸਿੰਘ ਨੂੰ ਕੰਪਨੀ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਉਸ ਦੇ ਦੋ ਭਰਾਵਾਂ ਦੀ ਵੀ ਮੌਤ ਹੋ ਚੁੱਕੀ ਹੈ। ਮ੍ਰਿਤਕ ਆਪਣੇ ਪਿੱਛੇ ਇਕ ਭੈਣ , ਦਾਦਾ-ਦਾਦੀ ਅਤੇ ਮਾਂ-ਬਾਪ ਨੂੰ ਰੋਂਦੇ ਵਿਲਕਦੇ ਛੱਡ ਗਿਆ। 








Copyright © 2019-22 THEAONEMEDIA