#  info@theaonemedia.com



ਪੰਜਾਬ ਯੂਨੀਵਰਸਿਟੀ ਤੇ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚਿਆ ਹੜਕੰਪ |




ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਦੀ ਵਧਾਈ ਗਈ ਸੁਰੱਖਿਆ

ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਇਥੇ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉ਼ਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।

ਬੰਬ ਦੀ ਧਮਕੀ ਤੋਂ ਬਾਅਦ ਦੋਵੇਂ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਬੰਬ ਸਕੁਐਡ, ਡੌਗ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਆਸ-ਪਾਸ ਦੇ ਇਲਾਕਿਆਂ ਦੀ ਵੀ ਘੇਰਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਫਿਲਹਾਲ ਸੁਰੱਖਿਆ ਦੇ ਮੱਦੇਨਜ਼ਰ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ 'ਤੇ ਸਖ਼ਤ ਨਿਗਰਾਨੀ
ਪੁਲਿਸ ਅਧਿਕਾਰੀਆਂ ਮੁਤਾਬਕ, ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਸਾਵਧਾਨੀ ਦੇ ਤੌਰ 'ਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।








Copyright © 2019-22 THEAONEMEDIA