ਈਡੀ ਬੀਜੇਪੀ ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ-ਸੀਐਮ ਭਗਵੰਤ ਮਾਨ
ਚੰਡੀਗੜ੍ਹ ਵਿੱਚ ਅੱਜ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਛਾਪਾ ਮਾਰਿਆ। ਟੀਮ ਲਗਭਗ 20 ਵਾਹਨਾਂ ਵਿੱਚ ਮੰਤਰੀ ਦੇ ਸੈਕਟਰ 2 ਸਥਿਤ ਘਰ ਪਹੁੰਚੀ, ਅਤੇ ਅਧਿਕਾਰੀਆਂ ਨੇ ਪੂਰੇ ਘਰ ਨੂੰ ਘੇਰ ਲਿਆ।
ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ 'ਤੇ ਬੋਲੇ ਸੀਐਮ ਭਗਵੰਤ ਮਾਨ
ਸੀਐਮ ਭਗਵੰਤ ਮਾਨ ਨੇ ਮੰਤਰੀ ਦੇ ਘਰ ਹੋਈ ਈਡੀ ਦੇ ਰੇਡ ਬਾਰੇ ਬੋਲਦਿਆਂ ਕਿਹਾ ਕਿ ਅੱਜ ਫਿਰ ਤੋਂ ਬੀਜੇਪੀ ਦੀ ਈਡੀ ਸੰਜੀਵ ਅਰੋੜਾ ਦੇ ਘਰ ਆਈ ਹੈ। ਮੰਤਰੀ ਦੇ ਘਰ ਇੱਕ ਸਾਲ ਵਿੱਚ ਇਹ ਤੀਜੀ ਵਾਰ ਈਡੀ ਆਈ ਹੈ, ਜਦਕਿ ਇੱਕ ਮਹੀਨੇ 'ਚ ਦੂਜੀ ਵਾਰ ਈਡੀ ਦੀ ਰੇਡ ਹੈ।
ਫਿਰ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ ਜੋ ਅੰਗਰੇਜ਼ਾਂ ਦੇ ਅੱਗੇ ਕਦੇ ਵੀ ਨਹੀਂ ਝੁਕੇ, ਤਾਂ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਈਡੀ ਬੀਜੇਪੀ ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।
ਦੱਸ ਦੇਈਏ ਕਿ ਮੋਹਾਲੀ ਦੇ ਖਰੜ ਵਿੱਚ ਵੈਸਟਰਨ ਟਾਵਰ ਦੀ 9ਵੀਂ ਮੰਜ਼ਿਲ 'ਤੇ ਈਡੀ ਦੀ ਛਾਪੇਮਾਰੀ ਸ਼ੁੱਕਰਵਾਰ ਰਾਤ ਨੂੰ ਲਗਭਗ 12:00 ਵਜੇ ਖ਼ਤਮ ਹੋਈ। ਇਹ ਕਾਰਵਾਈ ਲਗਭਗ 42 ਘੰਟੇ ਚੱਲੀ। ਛਾਪੇਮਾਰੀ ਤੋਂ ਬਾਅਦ, ਈਡੀ ਅਧਿਕਾਰੀਆਂ ਨੂੰ ਛੇ ਬੈਗਾਂ ਵਾਲੇ ਸਮਾਨ ਲੈ ਕੇ ਜਾਂਦੇ ਦੇਖਿਆ ਗਿਆ।