#  info@theaonemedia.com



ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ, ਗਾਇਕ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ |




ਲੁਧਿਆਣਾ ਨਗਰ ਨਿਗਮ ਦੇ ਮੇਅਰ ਨੂੰ ਵੀ ਮਿਲੀ ਧਮਕੀ |

ਲੁਧਿਆਣਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈਮੇਲ ਮਿਲੀ। ਈਮੇਲ ਵਿੱਚ ਸਿੱਧੇ ਤੌਰ 'ਤੇ ਲੁਧਿਆਣਾ ਦੇ ਮੇਅਰ ਦੇ ਦਫ਼ਤਰ ਅਤੇ ਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

ਇਹ ਈਮੇਲ ਅੱਜ ਸਵੇਰੇ ਨਗਰ ਨਿਗਮ ਕਮਿਸ਼ਨਰ ਅਤੇ ਹੋਰ ਸਰਕਾਰੀ ਆਈਡੀਜ਼ ਨੂੰ ਭੇਜੀ ਗਈ ਸੀ। ਪੁਲਿਸ ਅਤੇ ਸਾਈਬਰ ਸੈੱਲ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਧਮਕੀ ਤੋਂ ਬਾਅਦ ਲੁਧਿਆਣਾ ਪੁਲਿਸ ਦਾ ਸਾਈਬਰ ਸੈੱਲ ਤੁਰੰਤ ਹਰਕਤ 'ਚ ਆ ਗਿਆ ਹੈ। ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਦੇ ਆਈ. ਪੀ. ਐਡਰੈੱਸ ਨੂੰ ਟਰੇਸ ਕੀਤਾ ਜਾ ਰਿਹਾ ਹੈ।

ਸੁਰੱਖਿਆ ਦੇ ਲਿਹਾਜ਼ ਨਾਲ ਮੇਅਰ ਦਫ਼ਤਰ, ਨਗਰ ਨਿਗਮ ਕੰਪਲੈਕਸ ਅਤੇ ਹੋਰ ਅਹਿਮ ਥਾਵਾਂ 'ਤੇ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
 







Copyright © 2019-22 THEAONEMEDIA