ਫ਼ਿਰੋਜ਼ਪੁਰ ਦੇ ਸਤਲੁਜ ਦਰਿਆ ’ਚ ਵਧਿਆ 7 ਤੋਂ 8 ਫ਼ੁੱਟ ਪਾਣੀ |




ਦਰਿਆ ਕੰਢੇ ਵਸਦੇ ਪਿੰਡਾਂ ਦੇ ਲੋਕਾਂ ਵਿਚ ਇਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗ ਪਿਆ |

ਫ਼ਿਰੋਜ਼ਪੁਰ (ਤਪਿੰਦਰ ਸਿੰਘ) : ਅੱਤ ਦੀ ਪੈ ਰਹੀ ਗਰਮੀ ਕਾਰਨ ਪਹਾੜੀ ਇਲਾਕਿਆਂ ਵਿਚ ਬਰਫ਼ ਪਿਘਲਣੀ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿਚ ਵੀ ਦਿਖਾਈ ਦੇਣ ਲੱਗ ਪਿਆ ਹੈ।

ਡੈਮਾਂ ਵਿਚ ਪਾਣੀ ਦਾ ਪੱਧਰ ਵਧਣ ਦੇ ਨਾਲ-ਨਾਲ ਫ਼ਿਰੋਜ਼ਪੁਰ ਦੇ ਨਾਲ ਵਗਦੇ ਸਤਲੁਜ ਦਰਿਆ ਵਿਚ ਵੀ ਕਰੀਬ 7 ਤੋਂ 8 ਫੁੱਟ ਤੱਕ ਪਾਣੀ ਵਧ ਗਿਆ ਹੈ। ਇਸ ਕਾਰਨ ਦਰਿਆ ਕੰਢੇ ਵਸਦੇ ਪਿੰਡਾਂ ਦੇ ਲੋਕਾਂ ਵਿਚ ਇਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗ ਪਿਆ ਹੈ। ਉੱਥੇ ਹੀ ਫ਼ਿਰੋਜ਼ਪੁਰ ਦੀ ਬਸਤੀ ਰਾਮ ਲਾਲ ਵਿਖੇ ਸਤਲੁਜ ਦਰਿਆ ਦੇ ਕੰਢੇ ਨੋਚਾ ਬੰਨ੍ਹ ਬਣਾਉਣ ਦਾ ਕੰਮ ਕਰ ਰਹੀ ਯੂਨਾਈਟਿਡ ਸਿੱਖਸ ਸੰਸਥਾ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦਰਿਆ ਵਿਚ ਵਧੇ ਪਾਣੀ ਕਾਰਨ ਬਚਾਅ ਕਾਰਜ ਪ੍ਰਭਾਵਤ ਹੋ ਰਹੇ ਹਨ। ਜਿਸਨੂੰ ਦੇਖਦੇ ਹੋਏ ਸੰਸਥਾ ਵਲੋਂ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਵੱਧ ਤੋਂ ਵੱਧ ਗਿਣਤੀ ਵਿਚ ਸੰਗਤ ਇੱਥੇ ਪਹੁੰਚੇ ਤਾਂ ਜੋ ਹੜ੍ਹਾਂ ਦੇ ਆਉਣ ਤੋਂ ਪਹਿਲਾਂ ਸਤਲੁਜ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਅਤੇ ਪੱਕਾ ਕੀਤਾ ਜਾ ਸਕੇ।