ਭਾਰਤ 'ਚ 16 ਦਵਾਈਆਂ ਦੇ ਕੰਬੀਨੇਸ਼ਨ 'ਤੇ ਪਾਬੰਦੀ |




ਇਹ ਕਦਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੁਕਿਆ ਗਿਆ ਹੈ |

ਨਵੀਂ ਦਿੱਲੀ : ਭਾਰਤ ਸਰਕਾਰ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਵੱਡਾ ਫੈਸਲਾ ਲੈਂਦਿਆਂ 16 ਫਿਕਸਡ-ਡੋਜ਼ ਕੰਬੀਨੇਸ਼ਨ (ਐਫ਼.ਡੀ.ਸੀ.) ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਤੁਰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿਤੀ ਹੈ। ਇਹ ਕਦਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੁਕਿਆ ਗਿਆ ਹੈ, ਜਿਸ ਵਿਚ ਦੇਸ਼ ਵਿਚ ਉਪਲਬਧ ਅਜਿਹੀਆਂ ਦਵਾਈਆਂ ਦੀ ਵਿਆਪਕ ਸਮੀਖਿਆ ਕਰਨ ਲਈ ਕਿਹਾ ਗਿਆ ਸੀ।