ਸਿੰਧੂ ਜਲ ਸਮਝੌਤੇ 'ਤੇ ਪਾਕਿਸਤਾਨ ਦੀ ਭਾਰਤ ਨੂੰ ਧਮਕੀ |




ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸਿੰਧੂ ਜਲ ਸੰਧੀ 'ਤੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ |

ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ 'ਤੇ ਭਾਰਤ ਨੂੰ ਧਮਕੀ ਦਿੱਤੀ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਸਿਫ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੂੰ ਲੱਗਦਾ ਹੈ ਕਿ ਉਸਦੀ ਜਲ ਸੁਰੱਖਿਆ ਨੂੰ ਖ਼ਤਰਾ ਹੈ, ਤਾਂ ਉਹ ਭਾਰਤ ਵਿਰੁੱਧ ਜੰਗ ਛੇੜ ਸਕਦਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ-ਪਾਕਿਸਤਾਨ ਦੇ ਪਾਣੀ ਦੇ ਪ੍ਰਵਾਹ ਦੇ ਹਿੱਸੇ ਵਿੱਚ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਇਸ ਨੂੰ ਇੱਕ ਰਣਨੀਤਕ ਹਥਿਆਰ ਵਜੋਂ ਵਰਤ ਰਿਹਾ ਹੈ । ਜਦਕਿ ਉਨ੍ਹਾਂ ਇਹ ਵੀ ਮੰਨਿਆ ਕਿ ਉਹ ਪਿਛਲੇ ਸਾਲ ਇਸ ਮਾਮਲੇ ਵਿੱਚ ਹੋਏ ਨਵੇਂ ਵਿਕਾਸ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ।

ਭਾਰਤ ਨੇ ਅਪ੍ਰੈਲ 2025 ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 1960 ਦੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ ਜਿਸ ਵਿੱਚ 26 ਲੋਕ ਮਾਰੇ ਗਏ ਸਨ ।  ਭਾਰਤ ਦਾ ਕਹਿਣਾ ਹੈ ਕਿ ਇਹ ਸੰਧੀ ਉਦੋਂ ਤੱਕ ਬਹਾਲ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰ ਅੱਤਵਾਦ ਵਿਰੁੱਧ ਠੋਸ ਕਾਰਵਾਈ ਨਹੀਂ ਕਰਦਾ।