ਇਰਾਨ ਨੇ ਕੁਵੈਤ-ਬਹਿਰੀਨ ’ਤੇ ਕੀਤਾ ਹਮਲਾ |
ਤੇਲ ਅਵੀਵ : ਅਮਰੀਕੀ ਫੌਜ ਨੇ ਇਰਾਨ ਦੇ 10 ਫ਼ੌਜੀ ਟਿਕਾਣਿਆਂ 'ਤੇ ਹਮਲਾ ਕੀਤਾ ਹੈ। ਇਹ ਜਾਣਕਾਰੀ ਅਮਰੀਕੀ ਸੈਂਟਰਲ ਕਮਾਂਡ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਦਿੱਤੀ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਮਲੇ ਹੋਰਮੁਜ਼ ਸਟ੍ਰੇਟ ਦੇ ਨੇੜੇ ਇਰਾਨੀ ਟਿਕਾਣਿਆਂ 'ਤੇ ਕੀਤੇ ਗਏ। ਇਹ ਕਾਰਵਾਈ ‘ਐੱਮ/ਟੀ ਕਿਕੂ’ ਨਾਮ ਦੇ ਤੇਲ ਟੈਂਕਰ 'ਤੇ ਹੋਏ ਈਰਾਨੀ ਡਰੋਨ ਹਮਲੇ ਦੇ ਜਵਾਬ ਵਿੱਚ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਹੋਰਮੁਜ਼ ਤੋਂ ਲੰਘ ਰਹੇ ਇੱਕ ਤੇਲ ਟੈਂਕਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜਹਾਜ਼ ਨੂੰ ਨੁਕਸਾਨ ਪਹੁੰਚਿਆ ਹੈ, ਪਰ ਉਹ ਅੱਗੇ ਵਧ ਰਿਹਾ ਹੈ। ਅਮਰੀਕਾ ਨੇ ਇਰਾਨ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ, ਈਰਾਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਬਹਿਰੀਨ ਅਤੇ ਕੁਵੈਤ ਵਿੱਚ ਮੌਜੂਦ ਅਮਰੀਕੀ ਫ਼ੌਜੀ ਟਿਕਾਣਿਆਂ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਇਰਾਨ ਅਨੁਸਾਰ ਇਹ ਕਾਰਵਾਈ ਅਮਰੀਕਾ ਵੱਲੋਂ ਈਰਾਨ ਦੇ ਮਿਜ਼ਾਈਲ-ਡਰੋਨ ਟਿਕਾਣਿਆਂ 'ਤੇ ਕੀਤੀ ਗਈ ਹਾਲੀਆ ਫ਼ੌਜੀ ਕਾਰਵਾਈ ਦੇ ਜਵਾਬ ਵਿੱਚ ਕੀਤੀ ਗਈ ਹੈ।