ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲਣਗੀਆਂ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ |
ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ |
ਕੇਂਦਰ ਸਰਕਾਰ ਨੇ 12% ਤੋਂ ਵੱਧ ਅਲਕੋਹਲ ਮਿਸ਼ਰਿਤ (ਮਿਕਸ) ਦਵਾਈਆਂ ਦੀ ਖੁੱਲ੍ਹੀ ਵਿਕਰੀ 'ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਦਵਾਈਆਂ ਡਾਕਟਰ ਦੀ ਪਰਚੀ (ਪ੍ਰਿਸਕ੍ਰਿਪਸ਼ਨ) ਤੋਂ ਬਿਨਾਂ ਖਰੀਦੀਆਂ ਜਾਂ ਵੇਚੀਆਂ ਨਹੀਂ ਜਾ ਸਕਣਗੀਆਂ। ਦਵਾਈਆਂ ਦੀ ਗਲਤ ਵਰਤੋਂ ਨੂੰ ਰੋਕਣ ਲਈ ਸਰਕਾਰ ਨੇ ਡਰੱਗਜ਼ ਰੂਲਜ਼, 1945 ਵਿੱਚ ਇਹ ਬਦਲਾਅ ਕੀਤਾ ਹੈ। ਇਸ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਨਵੇਂ ਨਿਯਮ ਦੇ ਤਹਿਤ ਉਨ੍ਹਾਂ ਸਾਰੀਆਂ ਪੀਣ ਵਾਲੀਆਂ ਦਵਾਈਆਂ ਨੂੰ ‘ਸ਼ਡਿਊਲ H1’ ਕੈਟੇਗਰੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਐਥਿਲ ਅਲਕੋਹਲ ਦੀ ਮਾਤਰਾ 12% ਤੋਂ ਵੱਧ ਹੁੰਦੀ ਹੈ ਅਤੇ ਜੋ 30 ਮਿਲੀਲੀਟਰ ਤੋਂ ਵੱਡੀ ਬੋਤਲ ਵਿੱਚ ਵੇਚੀਆਂ ਜਾਂਦੀਆਂ ਹਨ।
ਮੈਡੀਕਲ ਸਟੋਰਾਂ ਲਈ ਵੀ ਖਾਸ ਹਦਾਇਤਾਂ ਹਨ। ਹੁਣ ਮੈਡੀਕਲ ਸਟੋਰਾਂ ਨੂੰ ਇਹਨਾਂ ਦਵਾਈਆਂ ਦੀ ਵਿਕਰੀ ਦਾ ਪੂਰਾ ਰਿਕਾਰਡ ਇੱਕ ਵੱਖਰੇ ਰਜਿਸਟਰ ਵਿੱਚ ਰੱਖਣਾ ਹੋਵੇਗਾ।