ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰ ਵੱਲੋਂ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ |




ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਇਸ ਟੈਂਟ ਸਿਟੀ ਵਿੱਚ ਰੁਕਦੇ ਸਨ ਸ਼ਰਧਾਲੂ | 


ਸ੍ਰੀ ਅਨੰਦਪੁਰ ਸਾਹਿਬ ਦੀ ਅਗੰਮਪੁਰ ਸਥਿਤ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ਸਿਟੀ ਨੂੰ ਅਚਾਨਕ ਅੱਗ ਲੱਗ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਦੇ ਸਾਰ ਹੀ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਹੈ।