ਅੰਮ੍ਰਿਤਸਰ ਪੁਲਿਸ ਨੇ 6.5 ਕਿਲੋ ਹੈਰੋਇਨ ਸਮੇਤ 3 ਮੁਲਜ਼ਮ ਕੀਤੇ ਕਾਬੂ




ਮੁਲਜ਼ਮਾਂ ਕੋਲੋਂ 9.90 ਲੱਖ ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ, ਦੋ ਵੱਖ-ਵੱਖ ਕਾਰਵਾਈਆਂ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਕੋਲੋਂ 6.582 ਕਿਲੋਗ੍ਰਾਮ ਹੈਰੋਇਨ ਸਮੇਤ 9.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਪੁਲਸ ਨੇ ਮੁਲਜ਼ਮਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪੁਲਸ ਸਟੇਸ਼ਨ ਅਜਨਾਲਾ ਅਤੇ ਬਿਆਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰਜ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ, ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਲੜੀ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।