‘ਸਾਡੇ ਵੱਲੋਂ 10 ਦਿਨਾਂ ਦੀ ਪੈਰੋਲ ਦੀ ਸਿਫਾਰਿਸ਼ ਕੀਤੀ ਗਈ' |
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ 'ਤੇ ਚਰਚਾ ਕਰਨ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਾਰੇ ਦਸਤਾਵੇਜ਼ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜ ਦੇਵਾਂਗਾ। ਉਨ੍ਹਾਂ ਨੇ ਕਿਹਾ ਹੈਕਿ ਅਸੀ 10 ਦਿਨ ਦੀ ਪੈਰੋਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮਨੁੱਖਤਾ ਦੇ ਆਧਾਰ ਉੱਤੇ ਪੈਰੋਲ ਦੇਣੀ ਚਾਹੀਦੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇਕਿਹਾ ਹੈ ਕਿ ਪੰਜਾਬ ਸਰਕਾਰ ਨੇ ਲਾਅ ਐਂਡ ਆਰਡਰ ਦੀ ਗਰੰਟੀ ਦਿੱਤੀ ਹੈ।ਉਨ੍ਹਾਂ ਨੇਕਿਹਾ ਹੈ ਕਿ ਪੈਰੋਲ ਦੌਰਾਨ ਕੋਈ ਵੀ ਅਮਨ-ਕਾਨੂੰਨ ਨੂੰ ਕੋਈ ਖਤਰਾ ਮਹਿਸੂਸ ਨਹੀਂ ਹੋਵੇਗਾ।ਉਨ੍ਹਾਂ ਨੇ ਕਿਹਾ ਹੈ ਕਿ ਮਾਂ ਆਪਣੇ ਪੁੱਤ ਨੂੰ 31 ਸਾਲਾਂ ਤੋਂ ਉਡੀਕ ਰਹੀ ਹੈ।