ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ- ਜਥੇਦਾਰ ਕੁਲਦੀਪ ਸਿੰਘ ਗੜਗੱਜ |




'ਰਿਸ਼ਤੇ ਕਰਵਾਓ, ਨਾ ਕਿ ਭਾਨੀ ਮਾਰੋ' |

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਕ ਸਮਾਗਮ ਦੌਰਾਨ ਪੂਰੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ। ਉਨ੍ਹਾਂ ਨੇ ਕਿਹਾ ਹੈ ਕਿ ਰਿਸ਼ਤੇ ਕਰਵਾਓ , ਨਾ ਕਿ ਭਾਨੀ ਮਾਰੋ। ਉਨ੍ਹਾਂ ਨੇ ਕਿਹਾ ਹੈ ਕਿ ਘੱਟੋ-ਘੱਟ 3 ਜਵਾਕ ਜ਼ਰੂਰ ਪੈਦਾ ਕਰੋ।

ਉਨ੍ਹਾਂ ਨੇ ਕਿਹਾ ਹੈ ਕਿ ਮਾਲਵੇ ਵਿੱਚ ਹਲੇ ਭਾਨੀ ਘੱਟ ਮਾਰਦੇ ਹਨ ਪਰ ਮਾਝੇ ਵਾਲਿਆ ਨੂੰ ਵੀ ਸਮਝਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਹੈ ਕਿ ਕੌਮ ਦੀ ਜਨਸੰਖਿਆ ਵਧਾਉਣੀ ਚਾਹੀਦੀ ਹੈ।