ਪੀੜਤ ਵਿਅਕਤੀ ਧਾਰਮਿਕ ਯਾਤਰਾ 'ਤੇ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ ਉਸ ਦੀ ਸਿਹਤ ਖਰਾਬ ਹੋ ਗਈ |
ਖੰਨਾ ਵਿਚ ਸਵਾਈਨ ਫਲੂ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿਚ ਆ ਗਿਆ ਹੈ। ਕਿਸਾਨ ਇਨਕਲੇਵ ਦੇ ਰਹਿਣ ਵਾਲੇ ਕਰੀਬ 58 ਸਾਲਾ ਵਿਅਕਤੀ ਵਿਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ।
ਜਾਣਕਾਰੀ ਅਨੁਸਾਰ ਉਕਤ ਵਿਅਕਤੀ ਧਾਰਮਿਕ ਯਾਤਰਾ ’ਤੇ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ ਉਸ ਦੀ ਸਿਹਤ ਖਰਾਬ ਹੋ ਗਈ। ਦਸਿਆ ਜਾ ਰਿਹਾ ਹੈ ਕਿ ਬੀਮਾਰ ਹੋਣ ਤੋਂ ਬਾਅਦ ਵਿਅਕਤੀ ਨੇ ਮਲੇਰਕੋਟਲਾ ਰੋਡ ਸਥਿਤ ਇਕ ਹਸਪਤਾਲ ਤੋਂ ਇਲਾਜ ਕਰਵਾਇਆ, ਪਰ ਸਿਹਤ ਵਿਚ ਸੁਧਾਰ ਨਾ ਹੋਣ ’ਤੇ ਉਸ ਨੂੰ ਲੁਧਿਆਣਾ ਸਥਿਤ ਡੀਐਮਸੀ ਹਸਪਤਾਲ ਲਿਜਾਇਆ ਗਿਆ।
ਉੱਥੇ ਜਾਂਚ ਦੌਰਾਨ ਵਿਅਕਤੀ ਦੇ ਸਵਾਈਨ ਫਲੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਖੰਨਾ ਦੇ ਸਿਹਤ ਵਿਭਾਗ ਨੂੰ ਵੀ ਇਸ ਸਬੰਧੀ ਜਾਣਕਾਰੀ ਦਿਤੀ ਗਈ। ਸਵਾਈਨ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵਲੋਂ ਕਿਸਾਨ ਇਨਕਲੇਵ ਵਿਚ ਮਰੀਜ਼ ਦੇ ਘਰ ਅਤੇ ਆਸ-ਪਾਸ ਦੇ ਇਲਾਕੇ ਦੀ ਜਾਂਚ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਜਦੋਂ ਮਰੀਜ਼ ਦੇ ਘਰ ਪਹੁੰਚੀ ਤਾਂ ਉੱਥੇ ਕੋਈ ਮੌਜੂਦ ਨਹੀਂ ਸੀ।