ਕਬੱਡੀ ਖਿਡਾਰੀ ਗੁਰਜੀਤ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ- CM ਮਾਨ |




ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ |

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਅੱਜ ਮਰਹੂਮ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। ਉਨ੍ਹਾਂ ਨੇ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ।

ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਔਖਾ ਹੈ। ਅੱਜ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

 ਉਨ੍ਹਾਂ ਅੱਗੇ ਲਿਖਿਆ ਕਿ ਗੁਰਜੀਤ ਦੀ ਖੇਡ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਯੋਗਦਾਨ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹੇਗਾ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।