ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 'ਹੜਤਾਲ ਖ਼ਤਮ ਕਰੋਂ ਅਸੀਂ ਗੱਲਬਾਤ ਕਰਾਂਗੇ।




ਪੰਜਾਬ ਵਿੱਚ ਡੀਏ ਦੀ ਮੰਗ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ ਸੂਬੇ ਵਿੱਚ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਚਿੰਤਾ ਸੁਣਨ ਲਈ ਤਿਆਰ ਹਾਂ... ਪਰ ਗੱਲਬਾਤ ਅਤੇ ਹੜਤਾਲਾਂ ਦੋਵੇਂ ਇਕੱਠੇ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮੁੱਦੇ ਨੂੰ ਹੱਲ ਕਰਨ ਲਈ ਵਚਨਬੱਧ ਹੈ ਪਰ ਗੱਲਬਾਤ ਸਿਰਫ਼ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਬੁਲਾਈ ਜਾਵੇਗੀ।


ਦੱਸ ਦੇਈਏ ਕਿ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਮੁਲਾਜ਼ਮਾਂ ਵੱਲੋਂ ਕੰਮ ਬੰਦ ਕਰਕੇ ਹੜਤਾਲ ਕੀਤੀ ਗਈ ਹੈ। ਸਾਰੇ ਆਫਿਸਾਂ ਵਿੱਚ ਮੁਲਾਜ਼ਮ ਕੰਮ ਛੱਡ ਕੇ ਬੈਂਠੇ ਹੋਏ ਹਨ. ਮੁਲਜ਼ਮ ਡੀਏ ਦੀ ਉੱਤੇ ਅੜੇ ਹੋਏ ਹਨ। ਉਧਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਸੀਂ ਜਾਇਜ਼ ਮੰਗਾਂ ਮੰਨਣ ਨੂੰ ਤਿਆਰ ਹਾਂ।