ਡਾ. ਗੁਰਪ੍ਰੀਤ ਕੌਰ ਮਾਨ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ |




ਦੋਵਾਂ ਆਗੂਆਂ ਨੂੰ 24 ਘੰਟਿਆਂ ਦਾ ਦਿੱਤਾ ਅਲਟੀਮੇਟਮ |

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ  ਅਤੇ ਬਿਕਰਮ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਐਡਵੋਕੇਟ ਗਿੰਨੀਜੀਤ ਮਲਹੋਤਰਾ ਰਾਹੀਂ ਭੇਜਿਆ ਗਿਆ ਹੈ।

ਨੋਟਿਸ ਵਿੱਚ ਡਾ. ਗੁਰਪ੍ਰੀਤ ਕੌਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।

ਕਾਨੂੰਨੀ ਨੋਟਿਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ 24 ਘੰਟਿਆਂ ਦੇ ਅੰਦਰ ਕਥਿਤ ਇਤਰਾਜ਼ਯੋਗ ਪੋਸਟਾਂ, ਗ੍ਰਾਫਿਕਸ, ਟਵੀਟਸ, ਰੀਲਾਂ, CCTV ਫੁਟੇਜ, ਆਡੀਓ ਕਲਿੱਪਾਂ ਅਤੇ ਹੋਰ ਸਬੰਧਤ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਹਟਾਉਣ ਅਤੇ ਵਾਪਸ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਜਿਹੀ ਸਮੱਗਰੀ ਨੂੰ ਦੁਬਾਰਾ ਤਿਆਰ ਜਾਂ ਪ੍ਰਸਾਰਿਤ ਨਾ ਕਰਨ ਅਤੇ ਡਾ. ਗੁਰਪ੍ਰੀਤ ਕੌਰ ਤੋਂ ਲਿਖਤੀ ਅਤੇ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਗਈ ਹੈ।