ਮੁਲਜ਼ਮਾਂ ਕੋਲੋਂ 9 ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਹੋਏ ਬਰਾਮਦ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 15 ਕਿਲੋ ਅਫੀਮ, ਇੱਕ ਐਮ-16 ਰਾਈਫਲ, ਨੌਂ ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਆਪਣੇ 'ਐਕਸ' (X) ਹੈਂਡਲ 'ਤੇ ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਅਨੁਸਾਰ, ਮੁੱਢਲੀ ਜਾਂਚ ਵਿਚ ਮੁਲਜ਼ਮਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਵਿਚਕਾਰ ਕਥਿਤ ਸਬੰਧ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖਤ ਅਤੇ ਸਪਲਾਈ ਵਿੱਚ ਸ਼ਾਮਲ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਆਪਣੇ 'ਐਕਸ' (X) ਹੈਂਡਲ 'ਤੇ ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਅਨੁਸਾਰ, ਮੁੱਢਲੀ ਜਾਂਚ ਵਿੱਚ ਮੁਲਜ਼ਮਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਵਿਚਕਾਰ ਕਥਿਤ ਸਬੰਧ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖਤ ਅਤੇ ਸਪਲਾਈ ਵਿੱਚ ਸ਼ਾਮਲ ਹਨ।
ਜਾਂਚ ਦੌਰਾਨ, ਮੁਲਜ਼ਮਾਂ ਦੇ ਪੁਰਾਣੇ ਅਤੇ ਭਵਿੱਖ ਦੇ ਸੰਪਰਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ ਸ਼ਾਮਲ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਿਵੇਂ ਕੀਤੀ ਜਾ ਰਹੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ। ਦੋਵਾਂ ਮਾਮਲਿਆਂ ਦੀ ਜਾਂਚ ਫਿਲਹਾਲ ਚੱਲ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਅਗਲੇਰੀ ਜਾਂਚ ਦੌਰਾਨ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਇਸ ਵਿਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਵੇਗੀ।