ਐਸ.ਆਈ.ਆਰ. ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪਾਈ ਗਈ ਪਟੀਸ਼ਨ ’ਚ 14 ਖਾਮੀਆਂ |




ਸੁਪਰੀਮ ਕੋਰਟ ਰਜਿਸਟਰੀ ਵੱਲੋਂ ਕੀਤਾ ਗਿਆ ਖੁਲਾਸਾ |

 ਸੁਪਰੀਮ ਕੋਰਟ ਰਜਿਸਟਰੀ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ, ਅਖਿਲੇਸ਼ ਯਾਦਵ, ਤੇਜਸਵੀ ਯਾਦਵ ਸਮੇਤ 11 ਵਿਰੋਧੀ ਧਿਰ ਦੇ ਆਗੂਆਂ ਵੱਲੋਂ ਦਾਇਰ ਪਟੀਸ਼ਨ ਵਿੱਚ ਲਗਭਗ 14 ਖਾਮੀਆਂ ਦੱਸੀਆਂ ਹਨ। ਇਹ ਪਟੀਸ਼ਨ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਵੱਡੇ ਪੱਧਰ 'ਤੇ ਨਾਮ ਕੱਟਣ ਅਤੇ ਗੜਬੜੀਆਂ ਦੇ ਦੋਸ਼ਾਂ ਨਾਲ ਜੁੜੀ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਜਿਸਟਰੀ ਨੇ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਕੋਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਆਈ.ਡੀ. ਕਾਰਡ ਦੀ ਸਾਫ਼ ਕਾਪੀ ਮੰਗੀ ਹੈ । 9 ਪਟੀਸ਼ਨਕਰਤਾਵਾਂ ਨੇ ਪਟੀਸ਼ਨ ਦਾਇਰ ਕਰਨ ਦੀ ਲਿਖਤੀ ਸਹਿਮਤੀ ਨਹੀਂ ਦਿੱਤੀ ਸੀ। ਰਜਿਸਟਰੀ ਨੇ ਇਹ ਵੀ ਕਿਹਾ ਕਿ ਪਟੀਸ਼ਨ ਨਾਲ ਜਮ੍ਹਾ ਕੀਤੇ ਗਏ ਦਸਤਾਵੇਜ਼ਾਂ ਦੇ ਕੁਝ ਸਫ਼ੇ ਪੜ੍ਹਨਯੋਗ ਨਹੀਂ ਹਨ ਜਦਕਿ ਕੁਝ ਗਾਇਬ ਹਨ । ਕੋਰਟ ਫੀਸ ਵੀ 220 ਰੁਪਏ ਘੱਟ ਜਮ੍ਹਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 12 ਅਕਤੂਬਰ ਨੂੰ ਦਾਇਰ ਪਟੀਸ਼ਨ ਵਿੱਚ ਭਾਰਤੀ ਚੋਣ ਕਮਿਸ਼ਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਹੋਰ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੂੰ ਧਿਰ ਬਣਾਇਆ ਗਿਆ ਹੈ।