ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ |




ਬੀਤੇ ਦਿਨ ਤੇ ਅੱਜ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ |

ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਅੱਜ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਭਾਜਪਾ ਆਗੂ ਮੌਜੂਦ ਸਨ।