'ਪੰਜਾਬ ਦੇ ਮੁਲਾਜ਼ਮਾਂ ਦੇ ਡੀਏ 'ਚ ਕੁੱਲ 11 ਫ਼ੀਸਦੀ ਦਾ ਹੋਇਆ ਵਾਧਾ' ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕੁੱਲ ਮਹਿੰਗਾਈ ਭੱਤਾ 53 ਫੀਸਦੀ ਹੋ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਹਿੰਗਾਈ ਭੱਤੇ (DA) ਵਿੱਚ ਵਾਧੇ ਨਾਲ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਧਿਆ ਹੋਇਆ ਮਹਿੰਗਾਈ ਭੱਤਾ ਨਵੰਬਰ ਮਹੀਨੇ ਦੀਆਂ ਤਨਖਾਹਾਂ ਵਿੱਚ ਜੁੜੇਗਾ ਅਤੇ ਇਹ ਦਸੰਬਰ ਵਿੱਚ ਦਿੱਤੀ ਜਾਣ ਵਾਲੀ ਪੈਨਸ਼ਨ ਵਿੱਚ ਵੀ ਸ਼ਾਮਲ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ 2022 ਵਿੱਚ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਮੁਲਾਜ਼ਮਾਂ ਨੂੰ 28 ਫੀਸਦੀ ਡੀ.ਏ. (DA) ਮਿਲ ਰਿਹਾ ਸੀ। ਇਸ ਵਾਧੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਗਭਗ 363 ਕਰੋੜ ਰੁਪਏ ਦਾ ਲਾਭ ਮਿਲੇਗਾ।
ਇਹ ਧਿਆਨ ਦੇਣ ਯੋਗ ਹੈ ਕਿ ਸਤੰਬਰ 2026 ਵਿੱਚ, ਪੰਜਾਬ ਸਰਕਾਰ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ। ਇਸ ਨਾਲ ਮਹਿੰਗਾਈ ਭੱਤੇ ਦੀ ਦਰ 42 ਫੀਸਦੀ ਤੋਂ ਵੱਧ ਕੇ 50 ਫੀਸਦੀ ਹੋ ਗਈ।