ਲਾਲ ਕ੍ਰਿਸ਼ਨ ਅਡਵਾਨੀ ਦੇ 100ਵੇਂ ਸਾਲ ’ਚ ਪ੍ਰਵੇਸ਼ ਮੌਕੇ ਭਾਜਪਾ ਮੁੱਖ ਦਫ਼ਤਰ ’ਚ ਕਰਵਾਏਗੀ ਵਿਸ਼ੇਸ਼ ਸਮਾਗਮ |




ਚੰਗੀ ਸਿਹਤ ਅਤੇ ਲੰਬੀ ਉਮਰ ਲਈ ਕੀਤਾ ਜਾਵੇਗਾ ਹਵਨ |


ਜਨਸੰਘ ਦੇ ਸਮੇਂ ਤੋਂ ਲੈ ਕੇ ਭਾਜਪਾ ਨੂੰ ਸੱਤਾ ਦੇ ਸਿਖਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਲਾਲ ਕ੍ਰਿਸ਼ਨ ਅਡਵਾਨੀ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਦੇ ਮੌਕੇ ’ਤੇ ਭਾਜਪਾ ਦੇ ਕੇਂਦਰੀ ਹੈੱਡਕੁਆਰਟਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਅਡਵਾਨੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਹਵਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲਾਲ ਕ੍ਰਿਸ਼ਨ ਅਡਵਾਨੀ ਦੇ ਜੀਵਨ ’ਤੇ ਆਧਾਰਿਤ ਇੱਕ ਡਾਕੂਮੈਂਟਰੀ ਵੀ ਦਿਖਾਈ ਜਾਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ 8 ਨਵੰਬਰ 1927 ਨੂੰ ਵੰਡ ਤੋਂ ਪਹਿਲਾਂ ਦੇ ਸਿੰਧ ਸੂਬੇ ਵਿੱਚ ਹੋਇਆ ਸੀ। ਭਾਜਪਾ ਦੇ ਅਧਿਕਾਰਤ ਸੂਤਰਾਂ ਅਨੁਸਾਰ ਪਾਰਟੀ ਦਫ਼ਤਰ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਦੀ ਧੀ ਪ੍ਰਤਿਭਾ ਅਡਵਾਨੀ, ਨਿਤਿਨ ਨਵੀਨ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਹਵਨ ਵਿੱਚ ਸ਼ਾਮਲ ਹੋਣਗੇ। ਅਡਵਾਨੀ ਦੇ ਸਮੇਂ ਤੋਂ ਪਾਰਟੀ ਨਾਲ ਜੁੜੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਆਗੂ ਅਤੇ ਮੌਜੂਦਾ ਸੰਗਠਨ ਇੰਚਾਰਜ ਵੀ ਇਸ ਸਮਾਗਮ ਵਿੱਚ ਮੌਜੂਦ ਰਹਿਣਗੇ।