ਹਮਲੇ ਦੌਰਾਨ 3 ਜਵਾਨ ਜ਼ਖਮੀ, ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰਿਆ |
ਬੁੱਧਵਾਰ ਦੁਪਹਿਰ ਨੂੰ ਕੁਲਗਾਮ ਜ਼ਿਲ੍ਹੇ ਦੇ ਨੌਪੋਰਾ ਅਖਰਾਨ ਵਿਖੇ ਸੀ.ਆਰ.ਪੀ.ਐਫ. (CRPF) ਦੀ ਪਾਰਟੀ 'ਤੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਇੱਕ ਉੱਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗੋਲੀਬਾਰੀ ਨੌਪੋਰਾ ਅਖਰਾਨ ਖੇਤਰ ਵਿੱਚ 46 ਬਟਾਲੀਅਨ ਸੀ.ਆਰ.ਪੀ.ਐਫ. ਦੀ ਇੱਕ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।
ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਹੋਰ ਵੇਰਵਿਆਂ ਅਤੇ ਤੱਥਾਂ ਦਾ ਪਤਾ ਲਗਾਇਆ ਜਾ ਰਿਹਾ ਹੈ।