ਪ੍ਰਧਾਨ ਮੰਤਰੀ ਮੋਦੀ ਮਨੀਲਾ ਦੇ 100 ਸਾਲ ਤੋਂ ਵੱਧ ਪੁਰਾਣੇ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ |




ਨਵੇਂ ਸਿਰੇ ਤੋਂ ਉਸਾਰੀ ਅਤੇ ਸੁਧਾਰ ਕਾਰਜਾਂ ਦਾ ਰੱਖਿਆ ਨੀਂਹ ਪੱਥਰ |

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ 100 ਸਾਲ ਤੋਂ ਵੱਧ ਪੁਰਾਣੇ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ । ਇੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਨਵੇਂ ਸਿਰੇ ਤੋਂ ਉਸਾਰੀ ਅਤੇ ਸੁਧਾਰ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਪੁਰਾਣੇ ਗੁਰਦੁਆਰਾ ਸਾਹਿਬ ਵਿੱਚ ਆ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਿਆ ਹੈ ਅਤੇ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਨ।

ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਖਾਲਸਾ ਦੀਵਾਨ ਮਨੀਲਾ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਸਾਹਿਬ ਹੈ। ਇਹ ਗੁਰਦੁਆਰਾ 100 ਸਾਲ ਤੋਂ ਵੱਧ ਸਮੇਂ ਤੋਂ ਭਾਰਤ ਅਤੇ ਫਿਲੀਪੀਨਜ਼ ਦਰਮਿਆਨ ਦੋਸਤੀ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।