ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ |




ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ |

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪਠਾਨਕੋਟ ਸਥਿਤ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋ ਕੇ ਗੁਰਦੀਪ ਗਿਰੀ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬਪੱਖੀ ਵਿਕਾਸ ਲਈ ਕਾਮਨਾ ਕੀਤੀ। ਇਸ ਮੌਕੇ ਗੁਰਦੀਪ ਗਿਰੀ ਮਹਾਰਾਜ  ਨਾਲ ਮੁਲਾਕਾਤ ਦੌਰਾਨ ਸੂਬੇ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਪੀ.ਸੀ.ਸੀ. ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ, ਵਿਧਾਇਕ ਨਰੇਸ਼ ਪੁਰੀ, ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਅਤੇ ਅਸ਼ੋਕ ਚੌਧਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸਭ ਨੇ ਗੁਰਦੀਪ ਗਿਰੀ ਮਹਾਰਾਜ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਬਿਹਤਰੀ, ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ।