#  info@theaonemedia.com



ਔਰਤਾਂ ਨੂੰ ਮਿਲਣਗੇ 2100 ਰੁਪਏ, ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ : ਕੇਜਰੀਵਾਲ




ਕਿਹਾ, ਦਿੱਲੀ ’ਚ ਭਲਕੇ ਤੋਂ ਸ਼ੁਰੂ ਹੋਵੇਗੀ ਰਜਿਸਟਰੇਸ਼ਨ

ਦਿੱਲੀ ’ਚ ਕੱਲ੍ਹ ਤੋਂ ਮਹਿਲਾ ਸਨਮਾਨ ਯੋਜਨਾ ਤੇ ਸੰਜੀਵਨੀ ਯੋਜਨਾ ਲਈ ਰਜਿਸਟਰੇਸ਼ਨ ਸ਼ੁਰੂ ਹੋ ਰਹੀ ਹੈ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਇਹ ਜਾਣਕਾਰੀ ਦਿਤੀ ਗਈ। ਕੁਝ ਦਿਨ ਪਹਿਲਾਂ ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ‘ਆਪ’ ਸਰਕਾਰ ਨੇ ਦੋ ਯੋਜਨਾਵਾਂ ਦਾ ਐਲਾਨ ਕੀਤਾ ਸੀ। 

ਇਸ ’ਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦਿਤੇ ਜਾਣਗੇ ਜਦਕਿ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਸੰਜੀਵਨੀ ਯੋਜਨਾ ਤਹਿਤ ਮੁਫ਼ਤ ਇਲਾਜ ਕੀਤਾ ਜਾਵੇਗਾ। ਪ੍ਰੈੱਸ ਕਾਨਫ਼ਰੰਸ ’ਚ ਕੇਜਰੀਵਾਲ ਦੇ ਨਾਲ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੇ ਸੀਐਮ ਆਤਿਸ਼ੀ ਵੀ ਮੌਜੂਦ ਸਨ।

ਕੇਜਰੀਵਾਲ ਨੇ ਦਸਿਆ ਕਿ ਭਲਕੇ ਤੋਂ ਮਹਿਲਾ ਸਨਮਾਨ ਯੋਜਨਾ ਲਈ ਰਜਿਸਟਰੇਸ਼ਨ ਸ਼ੁਰੂ ਹੋ ਜਾਵੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਚੋਣਾਂ ਤੋਂ ਬਾਅਦ ਦਿੱਲੀ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਖਾਤਿਆਂ ’ਚ 2100 ਰੁਪਏ ਦਿਤੇ ਜਾਣਗੇ। 

ਇਸ ਲਈ ਰਜਿਸਟਰੇਸ਼ਨ 23 ਦਸੰਬਰ ਤੋਂ ਸ਼ੁਰੂ ਹੋਵੇਗੀ। ਕੇਜਰੀਵਾਲ ਨੇ ਅੱਗੇ ਕਿਹਾ ਕਿ ਹਰ ਮਹੀਨੇ 2100 ਰੁਪਏ ਕਮਾਉਣ ਨਾਲ ਉਨ੍ਹਾਂ ਦੇ ਘਰ ਦੇ ਖ਼ਰਚੇ ਵੀ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਮਹਿਲਾ ਸਨਮਾਨ ਯੋਜਨਾ ਤਹਿਤ ਇਸ ਰਜਿਸਟਰੇਸ਼ਨ ਤੋਂ ਬਾਅਦ ਔਰਤਾਂ ਨੂੰ ਕਾਰਡ ਵੀ ਦਿਤਾ ਜਾਵੇਗਾ। ਇਸ ਦੇ ਲਈ ਉਨ੍ਹਾਂ ਨੂੰ ਅਪਣੇ ਨਾਲ ਵੋਟਰ ਆਈਡੀ ਕਾਰਡ ਰੱਖਣਾ ਹੋਵੇਗਾ।








Copyright © 2019-22 THEAONEMEDIA